ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੀਤੀ ਜਾਵੇ ਸਹੀ ਵਰਤੋਂ : ਡਿਪਟੀ ਕਮਿਸ਼ਨਰ ਬਠਿੰਡਾ
ਬਠਿੰਡਾ, 27 ਨਵੰਬਰ 2024 – ਜ਼ਿਲ੍ਹੇ ਦੇ ਪਿੰਡਾਂ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਦਿੱਤੀਆਂ ਜਾਣ ਵਾਲੀਆਂ ਗ੍ਰਾਟਾਂ ਦੀ ਸਹੀ ਢੰਗ ਨਾਲ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਬਲਾਕ ਭਗਤਾ ਅਤੇ ਫੂਲ ਦੇ ਨਵੇਂ ਚੁਣੇ ਸਰਪੰਚਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਲੋੜੀਦਾ ਯੋਗਦਾਨ ਪਾਉਣ ਲਈ ਉਤਸਾਹਿਤ ਕਰਨ ਮੌਕੇ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਨਵੇਂ ਚੁਣੇ ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡਾਂ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ ਅਤੇ ਪਿੰਡਾਂ ਨੂੰ ਇੱਕ ਨਮੂਨੇ ਵਜੋਂ ਪੇਸ਼ ਕਰਕੇ ਉਭਾਰਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਅੰਦਰ ਛੱਪੜਾਂ ਦੀ ਸਾਫ-ਸਫਾਈ ਕਰਵਾ ਕੇ ਉਹਨਾਂ ਨੂੰ ਥਾਪਰ ਮਾਡਲ ਦਾ ਰੂਪ ਦਿੱਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਰਪੰਚਾਂ ਕੋਲੋਂ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜਿਨਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਸੀ ਸਹਿਯੋਗ ਅਤੇ ਭਾਈਚਾਰਕ ਸਾਂਝ ਕਾਇਮ ਰੱਖਦਿਆਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਨ ਨੂੰ ਤਰਜੀਹ ਦਿੱਤੀ ਜਾਵੇ।
ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਆਪੋ ਆਪਣੇ ਪਿੰਡਾਂ ਵਿੱਚ ਚੰਗਾ ਕਾਰਜ ਕਰਨ ਵਾਲੀ ਪੰਚਾਇਤ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਮੌਕੇ ਐਸਡੀਐਮ ਰਾਮਪੁਰਾ ਗਗਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰਤਾਪ ਸਿੰਘ ਗਿੱਲ, ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਸਿੰਘ ਅਰਸ਼ੀ ਤੋਂ ਇਲਾਵਾ ਬਲਾਕ ਭਗਤਾ ਤੇ ਫੂਲ ਦੀ ਸਰਪੰਚ ਆਦਿ ਹਾਜਰ ਸਨ।


Can you be more specific about the content of your article? After reading it, I still have some doubts. Hope you can help me.