ਮੋਗਾ : ਪੰਜਾਬ ਰੋਡਵੇਜ਼ ਦੀ ਬੱਸ ਹਾਦਸੇ ਦਾ ਸ਼ਿਕਾਰ

ਮੋਗਾ, 29 ਨਵੰਬਰ 2024 – ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਧਰਮਕੋਟ ਦੇ ਕਮਾਲ ਕੇ ਨੇੜੇ ਇਕ ਟਾਟਾ ਪਿਕਅੱਪ ਗੱਡੀ ਨਾਲ ਟੱਕਰ ਤੋਂ ਬਾਅਦ ਜਲੰਧਰ ਤੋਂ ਮੋਗਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਸੜਕ ਦੇ ਨਾਲ ਖਤਾਨਾਂ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਕਈ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬੱਸ ਦਾ ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਜਾਰੀ ਹਨ।