1984 ਸਿੱਖ ਕਤਲੇਆਮ ਮਾਮਲੇ ‘ਚ ਸੱਜਣ ਕੁਮਾਰ ਖ਼ਿਲਾਫ਼ ਟਲਿਆ ਫ਼ੈਸਲਾ

ਨਵੀਂ ਦਿੱਲੀ, 29 ਨਵੰਬਰ 2024 – ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿਚ ਫੈਸਲਾ ਟਾਲ ਦਿੱਤਾ ਹੈ। ਹੁਣ ਮਾਮਲੇ ਦੀ ਸੁਣਵਾਈ 16 ਦਸੰਬਰ ਨੂੰ ਹੋਵੇਗੀ ਤੇ ਉਸ ਦਿਨ ਫ਼ੈਸਲਾ ਸੁਣਾਇਆ ਜਾਵੇਗਾ। ਇਹ ਮਾਮਲਾ 1 ਨਵੰਬਰ 1984 ਨੂੰ ਸਰਸਵਤੀ ਵਿਹਾਰ ਇਲਾਕੇ ’ਚ ਪਿਤਾ-ਪੁੱਤਰ ਦੀ ਹੱਤਿਆ ਨਾਲ ਸੰਬੰਧਿਤ ਹੈ।