ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ

Share:

ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਆਮ ਲੋਕਾਂ ਮਿਲ ਰਹੀਆਂ ਹਨ ਚੰਗੀਆਂ ਸਿਹਤ ਸੇਵਾਵਾਂ : ਜਗਰੂਪ ਸਿੰਘ ਗਿੱਲ

ਬਠਿੰਡਾ, 29 ਨਵੰਬਰ 2024 – ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਸਿਹਤ ਬਣਾਈ ਜਾ ਸਕਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਜ਼ਿਲ੍ਹੇ ਨਾਲ ਸਬੰਧਤ ਐੱਸਐੱਮਓਜ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਮੁਹੱਈਆ ਜਾਣ ਵਾਲੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਸ ਮੌਕੇ ਸਿਹਤ ਮੰਤਰੀ ਬਲਵੀਰ ਸਿੰਘ ਨੇ ਸਮੂਹ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਥਾਨਕ ਹਸਪਤਾਲ ਵਿਖੇ ਮੈਡੀਕਲ ਵਿਦਿਆਰਥੀਆਂ ਦੀ ਸਿਖਲਾਈ ਲਗਾ ਕੇ ਉਹਨਾਂ ਦੀਆਂ ਸੇਵਾਵਾਂ ਲਈਆਂ ਜਾਣ। ਇਸ ਮੌਕੇ ਉਹਨਾਂ ਇਹ ਵੀ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਟੈਸਟ ਕਰਨੇ ਲਾਜ਼ਮੀ ਬਣਾਏ ਜਾਣ। ਉਹਨਾਂ ਇਹ ਵੀ ਕਿਹਾ ਕਿ ਡੇਂਗੂ ਦੇ ਪਰਕੋਪ ਨੂੰ ਰੋਕਣ ਦੇ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਅਤੇ ਹਰ ਹਫਤੇ ਸ਼ੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ ਅਤੇ ਫਰਿਜਾਂ, ਕੂਲਰਾਂ ਅਤੇ ਹੋਰ ਥਾਵਾਂ ਤੇ ਖੜੇ ਪਾਣੀ ਨੂੰ ਜਮਾ ਨਾ ਹੋਣ ਦਿੱਤਾ ਜਾਵੇ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇ।

ਮੀਟਿੰਗ ਦੇ ਦੌਰਾਨ ਬਲਬੀਰ ਸਿੰਘ ਨੇ ਸਮੂਹ ਡਾਕਟਰੀ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਸਪਤਾਲ ਅੰਦਰ ਸਾਫ-ਸਫਾਈ ਦਾ ਖਾਸ ਖਿਆਲ ਰੱਖਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਦਾ ਪਹਿਲਾਂ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਮੁਢਲੇ ਟੈਸਟ ਕਰਨੇ ਲਾਜ਼ਮੀ ਬਣਾਏ ਜਾਣ ਤਾਂ ਜੋ ਸ਼ੁਰੂ ਵਿੱਚ ਹੀ ਬਿਮਾਰੀ ਦਾ ਪਤਾ ਲਗਾਇਆ ਜਾ ਸਕੇ।

ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਤਤਪਰ ਹੈ। ਉਹਨਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਸਾਰੇ ਹਸਪਤਾਲਾਂ ਦੀ ਨੁਹਾਰ ਬਦਲੀ ਜਾਵੇਗੀ। ਉਹਨਾਂ ਕਿਹਾ ਕਿ ਪਹਿਲਾਂ ਜ਼ਿਲ੍ਹਾ ਪੱਧਰ ‘ਤੇ ਅਤੇ ਫਿਰ ਕਮਿਊਨਿਟੀ ਹੈਲਥ ਸੈਂਟਰਾਂ ਦਾ ਨਵੀਨੀਕਰਨ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਨੂੰ ਉਹਨਾਂ ਦੇ ਦਰਾਂ ‘ਤੇ ਚੰਗੀਆਂ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਇਸ ਮੌਕੇ ਉਹਨਾਂ ਕਿਹਾ ਕਿ ਇਥੇ ਡਾਇਲਸੈਸ, ਫਿਜ਼ੀਓਥਰੈਪੀ ਆਦਿ ਵਰਗੀਆਂ ਆਧੁਨਿਕ ਤਕਨੀਕ ਨਾਲ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਜੋ ਕਿ ਆਮ ਲੋਕਾਂ ਲਈ ਬਹੁਤ ਹੀ ਸਹਾਈ ਸਿੱਧ ਹੋ ਰਹੀਆਂ ਹਨ।

ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਜਿੱਥੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਉੱਥੇ ਹੀ ਉਹਨਾਂ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਦਾ ਹਾਲ-ਚਾਲ ਜਾਣਿਆ।

3 thoughts on “ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ

  1. The other day, while I was at work, my sister stole my iPad and tested to see if it can survive a 30 foot drop, just so she can be a youtube sensation. My apple ipad is now broken and she has 83 views. I know this is completely off topic but I had to share it with someone!

  2. Hello there I am so delighted I found your blog, I really found you by error, while I was looking on Digg for something else, Nonetheless I am here now and would just like to say kudos for a incredible post and a all round exciting blog (I also love the theme/design), I don’t have time to look over it all at the moment but I have book-marked it and also added in your RSS feeds, so when I have time I will be back to read more, Please do keep up the fantastic job.

  3. Today, I went to the beach with my children. I found a sea shell and gave it to my 4 year old daughter and said “You can hear the ocean if you put this to your ear.” She put the shell to her ear and screamed. There was a hermit crab inside and it pinched her ear. She never wants to go back! LoL I know this is totally off topic but I had to tell someone!

Leave a Reply

Your email address will not be published. Required fields are marked *

Modernist Travel Guide All About Cars