ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣਗੇ ਸੁਖਬੀਰ ਬਾਦਲ

Share:

ਅੰਮ੍ਰਿਤਸਰ, 2 ਦਸੰਬਰ 2024 – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਯਾਨੀ ਕਿ ਸੋਮਵਾਰ ਨੂੰ ਉਨ੍ਹਾਂ ਦੀ ਸਰਕਾਰ ਵੇਲੇ ਮੰਤਰੀ ਰਹੇ 17 ਅਕਾਲੀ ਆਗੂਆਂ ਸਮੇਤ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣਗੇ ਤੇ ਇਸ ਦੇ ਨਾਲ ਹੀ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦੇਣ ਸਬੰਧੀ ਫ਼ੈਸਲੇ ’ਚ ਸ਼ਾਮਿਲ ਰਹੇ ਤਿੰਨ ਜਥੇਦਾਰ ਵੀ ਆਪਣਾ ਸਪਸ਼ਟੀਕਰਨ ਦੇਣਗੇ। ਇਸ ਮੌਕੇ ਪੰਜ ਸਿੰਘ ਸਾਹਿਬਾਨ ਦੀ ਬੈਠਕ ਤੋਂ ਬਾਅਦ ਤਨਖ਼ਾਹ ਸੁਣਾਈ ਜਾਵੇਗੀ। ਇਸ ਮੌਕੇ ਕਿਸੇ ਤਰ੍ਹਾਂ ਦੀ ਗੜਬੜੀ ਨਾ ਹੋਵੇ ਇਸ ਲਈ ਸ੍ਰੀ ਅਕਾਲ ਤਖ਼ਤ ਵੱਲੋਂ ਪਹਿਲਾਂ ਹੀ ਸਾਰੇ ਆਗੂਆਂ ਨੂੰ ਕਹਿ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਦੇ ਪੇਸ਼ ਹੋਣ ਦੌਰਾਨ ਉਨ੍ਹਾਂ ਦੇ ਹਮਾਇਤੀਆਂ ਨੇ ਕਿਸੇ ਵੀ ਕਿਸਮ ਦਾ ਰੌਲਾ-ਰੱਪਾ ਪਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਨ-ਮਰਿਆਦਾ ਨੂੰ ਢਾਹ ਲਗਾਉਂਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦੇ ਜ਼ਿੰਮੇਵਾਰ ਉਹ ਖ਼ੁਦ ਹੋਣਗੇ।

ਸੁਖਬੀਰ ਸਿੰਘ ਬਾਦਲ ’ਤੇ ਦੋਸ਼ ਸਨ ਕਿ ਬਤੌਰ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਦੇ ਤੌਰ ’ਤੇ ਕੁਝ ਅਜਿਹੇ ਫੈਸਲੇ ਲਏ ਸਨ, ਜਿਨ੍ਹਾਂ ਨਾਲ ਪੰਥ ਦੇ ਅਕਸ ਨੂੰ ਢਾਹ ਲੱਗੀ ਸੀ। ਇਸ ਤੋਂ ਬਾਅਦ ਸੁਖਬੀਰ ਬਾਦਲ ਤਿੰਨ ਮਹੀਨਿਆਂ ਤੋਂ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰ ਰਹੇ ਸਨ ਕਿ ਉਨ੍ਹਾਂ ਬਾਰੇ ਛੇਤੀ ਫ਼ੈਸਲਾ ਕੀਤਾ ਜਾਵੇ। ਸ੍ਰੀ ਅਕਾਲ ਤਖਤ ਸਾਹਿਬ ਨੇ 25 ਨਵੰਬਰ ਨੂੰ ਐਲਾਨ ਕੀਤਾ ਸੀ ਕਿ ਦੋ ਦਸੰਬਰ ਨੂੰ ਮਾਮਲੇ ਦੇ ਨਪਟਾਰੇ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾਵੇਗੀ। ਇਸ ਮਾਮਲੇ ’ਚ ਸੁਖਬੀਰ ਬਾਦਲ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ’ਚ ਉਸ ਵੇਲੇ ਮੰਤਰੀ ਰਹੇ ਆਗੂਆਂ ਨੂੰ ਵੀ ਤਲਬ ਕੀਤਾ ਗਿਆ ਹੈ।

One thought on “ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣਗੇ ਸੁਖਬੀਰ ਬਾਦਲ

Leave a Reply

Your email address will not be published. Required fields are marked *