ਦੁਖਦਾਇਕ : IPS ਅਧਿਕਾਰੀ ਦੀ ਸੜਕ ਹਾਦਸੇ ‘ਚ ਮੌਤ, ਪਹਿਲੇ ਦਿਨ ਜਾ ਰਿਹਾ ਸੀ ਡਿਊਟੀ ਜੁਆਇਨ ਕਰਨ
ਬੰਗਲੁਰੂ, 2 ਦਸੰਬਰ 2024 – ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ।ਮੱਧ ਪ੍ਰਦੇਸ਼ ਦੇ ਇੱਕ ਪ੍ਰੋਬੇਸ਼ਨਰੀ ਆਈਪੀਐਸ ਅਧਿਕਾਰੀ ਦੀ ਐਤਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਜਦੋਂ ਉਹ ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਦਾ ਚਾਰਜ ਲੈਣ ਜਾ ਰਿਹਾ ਸੀ।
ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਹਾਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਉਤੇ ਜਾਂਦੇ ਸਮੇਂ ਇੱਕ ਆਈਪੀਐਸ ਅਧਿਕਾਰੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਕਰਨਾਟਕ ਕੇਡਰ ਦੇ 2023 ਬੈਚ ਦੇ 26 ਸਾਲਾ ਅਧਿਕਾਰੀ ਹਰਸ਼ ਬਰਧਨ ਨੇ ਹੁਣੇ ਹੀ ਮੈਸੂਰ ਵਿੱਚ ਕਰਨਾਟਕ ਪੁਲਿਸ ਅਕੈਡਮੀ ਵਿੱਚ ਆਪਣੀ ਸਿਖਲਾਈ ਪੂਰੀ ਕੀਤੀ ਸੀ।ਉਹ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ।
ਉਹ ਟਰੇੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਹਸਨ ਤੋਂ ਲਗਭਗ 10 ਕਿਲੋਮੀਟਰ ਦੂਰ ਕਿਤਨੇ ਨੇੜੇ ਸ਼ਾਮ 4.20 ਵਜੇ ਵਾਪਰੀ ਜਦੋਂ ਹਸਨ ਜਿਲ੍ਹੇ ਦੇ ਕਿਤਾਨੇ ਨੇੜੇ ਪੁਲਿਸ ਦੀ ਗੱਡੀ ਦਾ ਟਾਇਰ ਫਟ ਗਿਆ, ਜਿਸ ਤੋਂ ਬਾਅਦ ਡਰਾਈਵਰ ਨੇ ਗੱਡੀ ਦਾ ਸੰਤੁਲਨ ਗੁਆ ਦਿੱਤਾ ਅਤੇ ਗੱਡੀ ਸੜਕ ਕਿਨਾਰੇ ਇੱਕ ਘਰ ਅਤੇ ਇੱਕ ਦਰੱਖਤ ਨਾਲ ਟਕਰਾ ਗਈ।
ਇਹ ਵੀ ਪੜ੍ਹੋ…ਬੰਗਲਾਦੇਸ਼ ‘ਚ ਭਾਰਤੀ ਬੱਸ ਤੇ ਹਮਲਾ, ਯਾਤਰੀਆਂ ਨੂੰ ਦਿੱਤੀਆਂ ਜਾਨੋਂ ਮਾਰਨ ਦੀਆਂ ਧਮਕੀਆਂ
ਜਾਣਕਾਰੀ ਅਨੁਸਾਰ ਬਰਧਨ ਹੋਲੇਨਾਰਸੀਪੁਰ ਵਿੱਚ ਪ੍ਰੋਬੇਸ਼ਨਰੀ ਸਹਾਇਕ ਪੁਲਿਸ ਸੁਪਰਡੈਂਟ ਦੇ ਤੌਰ ‘ਤੇ ਡਿਊਟੀ ‘ਤੇ ਰਿਪੋਰਟ ਕਰਨ ਲਈ ਹਸਨ ਜਾ ਰਿਹਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਰਸ਼ ਬਰਧਨ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਜਦਕਿ ਡਰਾਈਵਰ ਮਾਂਜੇਗੌੜਾ ਨੂੰ ਮਾਮੂਲੀ ਸੱਟਾਂ ਲੱਗੀਆਂ।
ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਹੈ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਹਰਸ਼ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਹਰਸ਼ ਬਰਧਨ ਦੀ ਸਾਲਾਂ ਦੀ ਮਿਹਨਤ ਦਾ ਫਲ ਆਉਣ ਵਾਲਾ ਸੀ। ਪਰ ਅਫ਼ਸੋਸ ਉਹ ਸਾਡੇ ਵਿਚ ਨਹੀਂ ਰਿਹਾ ਹੈ। ਇਹ ਬਹੁਤ ਦੁੱਖ ਦੀ ਗੱਲ ਹੈ। ਮੈਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।