ਡੱਲੇਵਾਲ ਦੇ ਸਮਰਥਨ ’ਚ ਅੱਜ ਪੰਜਾਬ ਬੰਦ

Share:

ਚੰਡੀਗੜ੍ਹ, 30 ਦਸੰਬਰ 2024 – ਪੰਜਾਬ ਵਿਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿਚ ਅੱਜ ਪੰਜਾਬ ਬੰਦ ਹੈ। ਸ਼ਾਮ 4 ਵਜੇ ਤੱਕ ਬੱਸਾਂ, ਰੇਲ ਗੱਡੀਆਂ, ਆਟੋ ਅਤੇ ਟੈਕਸੀਆਂ ਨਹੀਂ ਚੱਲਣਗੀਆਂ। ਬੰਦ ਨੂੰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਮੁਲਾਜ਼ਮਾਂ, ਵਪਾਰੀਆਂ ਤੇ ਹੋਰਨਾਂ ਸਮੂਹਾਂ ਵਲੋਂ ਸਮਰਥਨ ਦਿੱਤਾ ਗਿਆ ਹੈ। ਇਸ ਕਾਰਨ ਅੱਜ ਸੂਬੇ ’ਚ 52 ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦਕਿ 22 ਦੇ ਰੂਟ ਬਦਲੇ ਗਏ ਹਨ। ਇਸ ਦੌਰਾਨ ਬਾਜ਼ਾਰ ਅਤੇ ਅਦਾਰੇ ਵੀ ਬੰਦ ਰਹਿਣਗੇ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਵਿਚ ਕੋਈ ਰੁਕਾਵਟ ਨਹੀਂ ਆਵੇਗੀ। ਜੇਕਰ ਕਿਸੇ ਦਾ ਕੋਈ ਇਮਤਿਹਾਨ, ਇੰਟਰਵਿਊ ਆਦਿ ਹੈ ਤਾਂ ਉਸ ਨੂੰ ਵੀ ਨਹੀਂ ਰੋਕਿਆ ਜਾਵੇਗਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਸਾਰੀਆਂ ਯੂਨੀਵਰਸਿਟੀਆਂ ਨੇ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਕਿਸਾਨ ਆਗੂਆਂ ਨੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿਚ ਪੁਲਿਸ ਅਤੇ ਪ੍ਰਸ਼ਾਸਨ ਵੀ ਅਲਰਟ ਮੋਡ ’ਤੇ ਹੈ।

Leave a Reply

Your email address will not be published. Required fields are marked *