
ਲੋਕ ਸਭਾ ਦੀ ਕਾਰਵਾਈ 1 ਦਸੰਬਰ ਤੱਕ ਮੁਲਤਵੀ
ਨਵੀਂ ਦਿੱਲੀ, 29 ਨਵੰਬਰ 2024 – ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਅੱਜ ਲੋਕ ਸਭਾ ਦੀ ਕਾਰਵਾਈ 1 ਦਸੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਦੀ ਕਾਰਵਾਈ ਹੁਣ 2 ਦਸੰਬਰ ਦੁਪਹਿਰ 11 ਵਜੇ ਮੁੜ ਸ਼ੁਰੂ ਹੋਵੇਗੀ।
Your Window to the World
ਨਵੀਂ ਦਿੱਲੀ, 29 ਨਵੰਬਰ 2024 – ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਅੱਜ ਲੋਕ ਸਭਾ ਦੀ ਕਾਰਵਾਈ 1 ਦਸੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਦੀ ਕਾਰਵਾਈ ਹੁਣ 2 ਦਸੰਬਰ ਦੁਪਹਿਰ 11 ਵਜੇ ਮੁੜ ਸ਼ੁਰੂ ਹੋਵੇਗੀ।
ਮੁੰਬਈ, 29 ਨਵੰਬਰ 2024 – ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਹੋਰਾਂ ਦੇ ਘਰਾਂ ਅਤੇ ਦਫਤਰਾਂ ‘ਤੇ ED ਨੇ ਛਾਪੇਮਾਰੀ ਕੀਤੀ ਹੈ। ਈਡੀ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਹੁਣ ਰਿਹਾਇਸ਼ੀ ਥਾਂਵਾਂ ਅਤੇ ਦਫ਼ਤਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਕੁੰਦਰਾ ਨੂੰ ਜੂਨ 2021 ਵਿੱਚ ਕਥਿਤ ਤੌਰ ‘ਤੇ ‘ਅਸ਼ਲੀਲ’ ਫਿਲਮਾਂ ਬਣਾਉਣ ਦੇ ਦੋਸ਼…
ਪਟਿਆਲਾ, 29 ਨਵੰਬਰ 2024 – ਅੱਜ ਸਵੇਰੇ ਮੜੀਆਂ ਵਿੱਚ ਤਾਏ ਦੇ ਫੁੱਲ ਚੁਗਣ ਆਏ ਨੌਜਵਾਨ ਦਾ ਦੋ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਾਸੀ ਸਨੌਰੀ ਅੱਡਾ ਪਟਿਆਲਾ ਵਜੋਂ ਹੋਈ ਹੈ। ਵਾਰਦਾਤ ਦਾ ਪਤਾ ਲੱਗਦਿਆਂ ਸੀਆਈਏ ਸਟਾਫ ਅਤੇ ਥਾਣਾ ਕੋਤਵਾਲੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ…
ਨਵੀਂ ਦਿੱਲੀ, 29 ਨਵੰਬਰ 2024 – ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ ਸੁਕਾਂਤ ਮਜੂਮਦਾਰ ਨੇ ਰਾਜ ਸਭਾ ਵਿੱਚ ਜਾਣਕਾਰੀ ਦਿੱਤੀ ਹੈ ਕਿ ਕੇਂਦਰੀ ਯੂਨੀਵਰਸਿਟੀਆਂ ਵਿਚ 31 ਅਕਤੂਬਰ, 2024 ਤੱਕ 5,182 ਅਧਿਆਪਨ ਦੀਆਂ ਅਸਾਮੀਆਂ ਖਾਲੀ ਹਨ। ਮੰਤਰੀ ਨੇ ਕਿਹਾ ਕਿ ਅਸਾਮੀਆਂ ਸੇਵਾਮੁਕਤੀ, ਅਸਤੀਫ਼ੇ ਅਤੇ ਵਿਦਿਆਰਥੀਆਂ ਦੀ ਗਿਣਤੀ ਵਧਣ ਵਰਗੇ ਕਾਰਨਾਂ ਕਰਕੇ ਪੈਦਾ ਹੁੰਦੀਆਂ ਹਨ। ਇਹ ਅਸਾਮੀਆਂ ਛੇਤੀ…
ਅੰਮ੍ਰਿਤਸਰ, 29 ਨਵੰਬਰ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ…
ਗੋਰਖਪੁਰ, 29 ਨਵੰਬਰ 2024 – ਏਅਰ ਇੰਡੀਆ ‘ਚ ਪਾਇਲਟ ਸ੍ਰਿਸ਼ਟੀ ਤੁਲੀ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੋਣਹਾਰ ਅਤੇ ਦਲੇਰ ਧੀ ਖੁਦਕੁਸ਼ੀ ਨਹੀਂ ਕਰ ਸਕਦੀ। ਉਸ ਦੇ ਨਾਲ ਮੁੰਬਈ ਦੇ ਫਲੈਟ ਵਿੱਚ ਇੱਕ ਅਣਸੁਖਾਵੀਂ ਘਟਨਾ ਵਾਪਰੀ ਹੈ। ਪਰਿਵਾਰ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ…
ਚੰਡੀਗੜ, 29 ਨਵੰਬਰ 2024 – ਚੰਡੀਗੜ੍ਹ ‘ਚ VIP ਨੰਬਰਾਂ ਦੀ ਨਿਲਾਮੀ ਦਾ ਹਮੇਸ਼ਾ ਹੀ ਕ੍ਰੇਜ਼ ਰਹਿੰਦਾ ਹੈ ਅਤੇ ਇਸ ਕ੍ਰੇਜ਼ ਕਾਰਨ ਲੋਕਾਂ ‘ਚ 0001 ਨੰਬਰ ਲੈਣ ਦੀ ਹੋੜ ਲੱਗੀ ਰਹਿੰਦੀ ਹੈ, ਜਿਸ ਦੇ ਚਲਦਿਆਂ ਇਹ ਨੰਬਰ ਲੱਖਾਂ ਰੁਪਏ ‘ਚ ਵਿਕਦੇ ਹਨ, ਚੰਡੀਗੜ੍ਹ ‘ਚ CX ਸੀਐਕਸ ਸੀਰੀਜ਼ ਦੀ ਨਿਲਾਮੀ ਹੋਈ, ਜਿਸ ਵਿੱਚ ਚੰਡੀਗੜ੍ਹ RLA ਵੱਲੋਂ CH01…
ਮੋਗਾ, 29 ਨਵੰਬਰ 2024 – ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਧਰਮਕੋਟ ਦੇ ਕਮਾਲ ਕੇ ਨੇੜੇ ਇਕ ਟਾਟਾ ਪਿਕਅੱਪ ਗੱਡੀ ਨਾਲ ਟੱਕਰ ਤੋਂ ਬਾਅਦ ਜਲੰਧਰ ਤੋਂ ਮੋਗਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਸੜਕ ਦੇ ਨਾਲ ਖਤਾਨਾਂ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਕਈ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਵਿਚੋਂ ਦੋ ਦੀ ਹਾਲਤ…
ਨਵੀਂ ਦਿੱਲੀ, 29 ਨਵੰਬਰ 2024 – ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਸਿਧਾਰਥ ਕੌਲ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਸਿਧਾਰਥ ਨੇ ਵਿਰਾਟ ਕੋਹਲੀ ਦੀ ਕਪਤਾਨੀ ਵਿੱਚ ਸਾਲ 2018 ਵਿੱਚ ਆਪਣਾ ਡੈਬਿਊ ਕੀਤਾ ਸੀ। 2008 ‘ਚ ਟੀਮ ਇੰਡੀਆ ਨੂੰ ਅੰਡਰ-19 ਵਿਸ਼ਵ ਕੱਪ ਜਿੱਤਣ ‘ਚ ਸਿਧਾਰਥ ਨੇ ਅਹਿਮ ਭੂਮਿਕਾ ਨਿਭਾਈ ਸੀ। ਸਿਧਾਰਥ ਨੇ ਟੀਮ ਇੰਡੀਆ…
ਨਵੀਂ ਦਿੱਲੀ, 29 ਨਵੰਬਰ 2024 – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਦਾ ਪ੍ਰਬੰਧਨ (ਸੋਧ) ਬਿੱਲ, 2024 (Disaster Management (Amendment) Act) ਨੂੰ ਲੋਕ ਸਭਾ ਵਿਚ ਵਿਚਾਰਨ ਅਤੇ ਪਾਸ ਕਰਨ ਲਈ ਪੇਸ਼ ਕਰਨਗੇ। ਕੇਂਦਰ ਸਰਕਾਰ ਨੇ 1 ਅਗਸਤ, 2024 ਨੂੰ ਲੋਕ ਸਭਾ ਵਿਚ ਆਫ਼ਤ ਪ੍ਰਬੰਧਨ (ਸੋਧ) ਬਿੱਲ, 2024 ਪੇਸ਼ ਕੀਤਾ ਸੀ। ਸਰਦ ਰੁੱਤ ਦੀ ਸੰਸਦ ਦਾ…