
ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ ਮਿਲ ਰਹੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ, SGPC ਨੂੰ ਹੁਣ ਤਕ ਮਿਲ ਚੁੱਕੀਆਂ ਨੇ 5 ਈਮੇਲਾਂ
ਅੰਮ੍ਰਿਤਸਰ, 16 ਜੁਲਾਈ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਦਿਨਾਂ ਤੋਂ ਲਗਾਤਾਰ ਧਮਕੀ ਭਰੀਆਂ ਈਮੇਲਾਂ ਸ਼੍ਰੋਮਣੀ ਕਮੇਟੀ ਨੂੰ ਮਿਲ ਰਹੀਆਂ ਹਨ। ਇਹਨਾਂ ਈਮੇਲਾਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਆਰਡੀਐਕਸ ਹਮਲੇ ਦੀ ਗੱਲ ਕੀਤੀ ਜਾ ਰਹੀ ਹੈ । 14 ਜੁਲਾਈ ਨੂੰ ਸ਼੍ਰੋਮਣੀ…