
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਸਿਰ ‘ਚ ਗੋਲ਼ੀ ਲੱਗਣ ਨਾਲ ਮੌਤ
ਲੁਧਿਆਣਾ, 11 ਜਨਵਰੀ 2025 – ਮਹਾਨਗਰ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਦੇਰ ਰਾਤ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਵਿਧਾਇਕ ਗੋਗੀ ਦੀ ਮੌਤ ਦੀ ਪਰਿਵਾਰ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਵੀ ਪੁਸ਼ਟੀ ਕਰ ਦਿੱਤੀ ਗਈ ਹੈ।ਉਨ੍ਹਾਂ ਦੀ ਮੌਤ ਮਗਰੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ।…