ਬਠਿੰਡਾ : 2490 ਨਵੇਂ ਚੁਣੇ ਪੰਚ ਅੱਜ ਚੁੱਕਣਗੇ ਸਹੁੰ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਬਠਿੰਡਾ ਜ਼ਿਲ੍ਹੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ 2490 ਚੁਣੇ ਗਏ ਪੰਚਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੰਗਲਵਾਰ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਹੁੰ ਚੁਕਾਈ ਜਾਵੇਗੀ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਤਿਆਰੀਆਂ ਦਾ ਜਾਇਜ਼ਾ ਲੈਦਿਆਂ ਸਾਂਝੀ ਕੀਤੀ।