ਰਾਸ਼ਟਰਪਤੀ ਪੁਤਿਨ ਆਉਣਗੇ ਭਾਰਤ, PM ਮੋਦੀ ਨਾਲ ਹੋਵੇਗੀ ਖਾਸ ਗੱਲਬਾਤ
ਵਲਾਦੀਮੀਰ ਪੁਤਿਨ ਜਲਦ ਹੀ ਭਾਰਤ ਦਾ ਦੌਰਾ ਕਰਨਗੇ। ਇਹ ਖੁਲਾਸਾ ਕ੍ਰੇਮਲਿਨ ਦੇ ਪ੍ਰੈੱਸ ਸਕੱਤਰ ਦਮਿਤਰੀ ਪੇਸਕੋਵ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜਲਦੀ ਹੀ ਭਾਰਤ ਦਾ ਦੌਰਾ ਕਰਨਗੇ। ਅਸੀਂ ਤਰੀਕਾਂ ‘ਤੇ ਕੰਮ ਕਰ ਰਹੇ ਹਾਂ। ਵਰਨਣਯੋਗ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੇ ਵੀ ਸਾਲ ਦੇ ਅੰਤ ਤੱਕ ਭਾਰਤ ਆਉਣ ਦੀ ਸੰਭਾਵਨਾ ਹੈ।