
ਜੰਮੂ-ਕਸ਼ਮੀਰ : ਸ਼ਰਧਾਲੂਆਂ ਨਾਲ ਭਰੀ ਬੱਸ ਅਤੇ ਮਿੰਨੀ ਬੱਸ ਵਿਚਾਲੇ ਹੋਈ ਟੱਕਰ ‘ਚ 15 ਲੋਕ ਜ਼ਖਮੀ
ਇਹ ਸਾਰੇ ਸ਼ਰਧਾਲੂ ਯੂਪੀ ਦੇ ਸੀਤਾਪੁਰ ਦੇ ਰਹਿਣ ਵਾਲੇ ਸਨ। ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਸ਼ਰਧਾਲੂ ਭਗਵਾਨ ਸ਼ਿਵ ਦੇ ਦਰਸ਼ਨਾਂ ਲਈ ਸ਼ਿਵਖੋੜੀ ਜਾ ਰਹੇ ਸਨ। ਰਿਆਸੀ ਤੋਂ ਕੁਝ ਕਿਲੋਮੀਟਰ ਪਹਿਲਾਂ ਸੁਲਾ ਪਿੰਡ ਨੇੜੇ ਬੱਸ ਬੇਕਾਬੂ ਹੋ ਗਈ ਅਤੇ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ। ਹਾਦਸੇ ‘ਚ 12 ਤੋਂ 15 ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।