ਕੈਨੇਡਾ : ਬ੍ਰਿਟਿਸ਼ ਕੋਲੰਬੀਆ ’ਚ NDP ਸਰਕਾਰ ’ਚ ਚਾਰ ਪੰਜਾਬੀ ਬਣੇ ਮੰਤਰੀ, ਪੜ੍ਹੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ’ਚ ਪਿਛਲੇ ਦਿਨੀਂ ਹੋਈਆ ਸੂਬਾਈ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੀ ਐੱਨਡੀਪੀ ਪਾਰਟੀ ਦੀ ਸਰਕਾਰ ’ਚ ਪੰਜਾਬੀ ਭਾਈਚਾਰਾ ਵੀ ਹਿੱਸੇਦਾਰ ਹੋਵੇਗਾ। ਬ੍ਰਿਟਿਸ਼ ਕੋਲੰਬੀਆਂ ਦੇ ਨਵੇਂ ਬਣੇ ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਕੈਬਨਿਟ ’ਚ ਡਿਪਟੀ ਪ੍ਰੀਮੀਅਰ ਸਮੇਤ ਚਾਰ ਪੰਜਾਬੀਆ ਨੂੰ ਮੰਤਰੀ ਬਣਾਇਆ ਹੈ।