ਵਿਆਹ ਸਮਾਗਮ ਦੀ ਫ਼ੋਟੋਗਰਾਫ਼ੀ ਕਰਦੇ ਨੌਜਵਾਨ ਦੀ ਹਾਈ ਵੋਲਟੇਜ਼ ਤਾਰਾਂ ਦੀ ਚਪੇਟ ‘ਚ ਆਉਣ ਕਾਰਨ ਮੌਤ

Share:

16 ਨਵੰਬਰ ਦੀ ਰਾਤ ਨੂੰ ਸਿੰਘਾ ਦੇਵੀ ਦੀ ਤੁਬੇਕਾ ਵਾਲੀ ਗਲੀ ਵਿਚ ਵਿਆਹ ਦਾ ਲੇਡੀ ਸੰਗੀਤ ਚੱਲ ਰਿਹਾ ਸੀ।
ਇਸ ਵਿਆਹ ’ਚ ਫ਼ੋਟੋਗ੍ਰਾਫ਼ੀ ਕਰਨ ਆਏ ਫੋਟੋਗ੍ਰਾਫਰ ਪ੍ਰੋਗਰਾਮ ਦੌਰਾਨ ਘਰ ਦੀ ਦੂਜੀ ਮੰਜ਼ਿਲ ’ਤੇ ਚਲੇ ਗਏ ਅਤੇ ਉਥੋਂ ਹੀ ਹੇਠਾਂ ਫੋਟੋਗ੍ਰਾਫੀ ਕਰਨੀ ਸ਼ੁਰੂ ਕਰ ਦਿਤੀ। ਪਰ ਇਸ ਦੌਰਾਨ ਗਲੀ ਵਿਚੋਂ ਲੰਘਦੀ 11 ਕੇਵੀ ਲਾਈਨ ਨੇ ਉਸ ਨੂੰ ਅਪਣੇ ਵਲ ਖਿੱਚ ਲਿਆ ਅਤੇ ਉਹ ਤਾਰਾਂ ਦੇ ਸੰਪਰਕ ਵਿਚ ਆ ਗਿਆ।ਹਾਦਸਾ ਇੰਨਾ ਭਿਆਨਕ ਸੀ ਕਿ ਫੋਟੋਗ੍ਰਾਫਰ ਦੀ ਗਰਦਨ ਕੱਟ ਕੇ ਜ਼ਮੀਨ ’ਤੇ ਡਿੱਗ ਗਈ ਅਤੇ ਉਸ ਦੀ ਲਾਸ਼ ਬਾਲਕੋਨੀ ’ਚ ਲਟਕਦੀ ਰਹੀ।

Read More