ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ 3 ਘੰਟੇ ਦੀ ਪੈਰੋਲ
ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣ ਲਈ 3 ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਉਹ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿਚ ਭਲਕੇ ਪੁਲਿਸ ਕਸਟਡੀ ਵਿਚ 11 ਤੋਂ 2 ਵਜੇ ਤੱਕ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣਗੇ, ਜੋ ਕਿ ਪਿੰਡ ਦੇ ਇਕ ਗੁਰਦੁਆਰਾ ਸਾਹਿਬ ਵਿਚ ਰੱਖਿਆ ਗਿਆ ਹੈ।