ਦਿੱਲੀ ਤੋਂ ਬਾਅਦ ਹਰਿਆਣਾ ਵਿਚ ਵੀ ਸਕੂਲ ਬੰਦ, ਆਨਲਾਈਨ ਲੱਗਣਗੀਆਂ ਕਲਾਸਾਂ
ਸੂਬੇ ਦੇ ਚਾਰ ਜ਼ਿਲ੍ਹਿਆਂ ਗੁਰੂਗ੍ਰਾਮ, ਰੋਹਤਕ, ਸੋਨੀਪਤ ਅਤੇ ਝੱਜਰ ਦੇ ਪ੍ਰਾਇਮਰੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ‘ਚ ਸਮੋਗ ਨੂੰ ਲੈ ਕੇ ਓਂਰੇਜ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਪੰਜਾਬ ਵਿਚ ਸਕੂਲਾਂ ਵਿਚ ਛੁੱਟੀਆਂ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਹਾਲਾਤ ਹੋਰ ਵਿਗੜੇ ਤਾਂ ਸਰਕਾਰ ਇਸ ਬਾਰੇ ਸੋਚ ਸਕਦੀ ਹੈ।