ਤਰਨਤਾਰਨ : ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ
ਤਰਨਤਾਰਨ ਵਿਚ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪ੍ਰਤਾਪ ਸਿੰਘ ਤਰਨਤਾਰਨ ਦੇ ਪਿੰਡ ਲਾਲੂਘੁੰਮਣ ਦੇ ਮੌਜੂਦਾ ਸਰਪੰਚ ਸਨ। ਪਿੰਡ ਵਿੱਚ ਕਿਸੇ ਦੇ ਭੋਗ ਦਾ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਸਰਪੰਚ ਪ੍ਰਤਾਪ ਸਿੰਘ ਇਸ ਵਿਚ ਸ਼ਾਮਲ ਹੋਣ ਲਈ ਉੱਥੇ ਪਹੁੰਚੇ ਸਨ।